MLA ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਦਮਾ, ਪਤਨੀ ਦਾ ਦੇਹਾਂਤ

ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਪਰਿਵਾਰਕ ਮੈਂਬਰ ਸਦਮੇ ਵਿੱਚ ਹਨ।ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘‘ਅੰਮ੍ਰਿਤਸਰ ਤੋਂ ਸਾਡੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਜੀ (Kunwar Vijay Pratap Singh) ਦੀ ਪਤਨੀ ਦੇ ਅਚਾਨਕ ਦਿਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਇਸ ਦੁੱਖ ਦੀ ਘੜੀ ਵਿੱਚ ਸਾਰਾ AAP ਪਰਿਵਾਰ ਕੁੰਵਰ ਜੀ ਦੇ ਨਾਲ ਹੈ।’’

Spread the love