ਨਿਊਯਾਰਕ : ਸਬਵੇਅ ਸਟੇਸ਼ਨ ‘ਤੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ, ਇਕ ਦੀ ਮੌਤ, 5 ਜ਼ਖਮੀ

ਨਿਊਯਾਰਕ, 13 ਫਰਵਰੀ (ਰਾਜ ਗੋਗਨਾ)-ਨਿਊਯਾਰਕ ਸਿਟੀ ਦੇ ਸਬਵੇਅ ਸਟੇਸ਼ਨ ਤੇ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ ਅਮਰੀਕਾ ਵਿੱਚ ਬੇਤਰਤੀਬੇ ਗੋਲੀਬਾਰੀ ਦੋਰਾਨ ਇਕ ਵਿਅਕਤੀ ਦੀ ਮੋਤ ਅਤੇ 5 ਹੋਰ ਜ਼ਖਮੀ ਹੋ ਜਾਣ ਦੀ ਸੂਚਨਾ ਹੈ। ਇਹ ਘਟਨਾ ਸੋਮਵਾਰ ਦੀ ਹੈ, ਹੁਣ ਪੁਲਿਸ ਅਗਲੇਰੀ ਜਾਂਚ ਕਰ ਰਹੀ ਹੈ। ਅਮਰੀਕਾ ‘ਚ ਪਿਛਲੇ ਕੁਝ ਸਮੇਂ ਤੋਂ ਗੋਲੀਬਾਰੀ ਦੀ ਘਟਨਾਵਾਂ ਵਾਪਰ ਰਹੀਆ ਹਨ। ਅਤੇ ਇਸ ‘ਚ ਲਗਾਤਾਰ ਵਾਧਾ ਵੀ ਹੋ ਰਿਹਾ ਹੈ, ਸੋਮਵਾਰ ਨੂੰ ਇਕ ਹੋਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ।ਜਿੱਥੇ ਬ੍ਰੌਂਕਸ ਨਿਊਯਾਰਕ ਦੇ ਸਬਵੇਅ ਸਟੇਸ਼ਨ ‘ਤੇ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਘਟਨਾ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 5 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਦੇ ਹਵਾਲੇ ਨਾਲ ਜਾਣਕਾਰੀ ਦੋਰਾਨ ਸੋਮਵਾਰ ਸ਼ਾਮ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।

Spread the love