ਕ੍ਰੋਏਸ਼ੀਆ ਦੇ ਇਕ ਕੇਅਰ ਹੋਮ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਕੀਤੀ, ਜਿਸ ਵਿਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ। ਪੂਰਬੀ ਸ਼ਹਿਰ ਦਾਰੂਵਰ ’ਚ ਇਕ ਘਰ ’ਚ ਇਕ ਕਰਮਚਾਰੀ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਵਿਅਕਤੀ ਦੀ ਬਾਅਦ ’ਚ ਹਸਪਤਾਲ ’ਚ ਮੌਤ ਹੋ ਗਈ।ਪੁਲਿਸ ਨੇ ਦਸਿਆ ਕਿ ਕਈ ਲੋਕ ਜ਼ਖਮੀ ਵੀ ਹੋਏ ਹਨ ਅਤੇ ਚਾਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕ੍ਰੋਏਸ਼ੀਆਈ ਮੀਡੀਆ ਮੁਤਾਬਕ ਹਮਲੇ ਤੋਂ ਬਾਅਦ ਸ਼ੱਕੀ ਮੌਕੇ ਤੋਂ ਫਰਾਰ ਹੋ ਗਿਆ ਅਤੇ ਬਾਅਦ ਵਿਚ ਉਸ ਨੂੰ ਇਕ ਕੈਫੇ ਤੋਂ ਗ੍ਰਿਫਤਾਰ ਕਰ ਲਿਆ ਗਿਆ, ਜਿੱਥੇ ਉਸ ਕੋਲੋਂ ਗੈਰ-ਰਜਿਸਟਰਡ ਹਥਿਆਰ ਮਿਲੇ।ਕ੍ਰੋਏਸ਼ੀਆ ਦੇ ਰਾਸ਼ਟਰਪਤੀ ਜ਼ੋਰਾਨ ਮਿਲਾਨੋਵਿਕ ਨੇ ਕਿਹਾ ਕਿ ਉਹ ਗੋਲੀਬਾਰੀ ਦੀ ਘਟਨਾ ਤੋਂ ਹੈਰਾਨ ਹਨ ਅਤੇ ਉਨ੍ਹਾਂ ਨੇ ਬੰਦੂਕ ਦੀ ਮਾਲਕੀ ਦੇ ਨਿਯਮਾਂ ਨੂੰ ਹੋਰ ਸਖਤ ਕਰਨ ਦੀ ਮੰਗ ਕੀਤੀ।