ਮਾਨਸਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਮਾਨਸਾ ਸ਼ਹਿਰ ਵਿੱਚ ਇੱਕ ਮੈਡੀਕਲ ਸਟੋਰ ’ਤੇ ਨਕਾਬਪੋਸ਼ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।ਮੈਡੀਕਲ ਸਟੋਰ ਦੇ ਮਾਲਕ ਨੇ ਦੱਸਿਆ ਕਿ ਉਹ ਆਪਣੇ ਘਰ ਖਾਣਾ ਖਾਣ ਗਿਆ ਸੀ ਤਾਂ ਉਸ ਦੀ ਦੁਕਾਨ ਦੇ ਪਿੱਛੇ ਤੋਂ ਮੋਟਰਸਾਈਕਲ ਸਵਾਰ ਦੋ ਵਿਅਕਤੀ ਆਏ ਅਤੇ ਉਨ੍ਹਾਂ ਨੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਨਾਕਾਮ ਰਹੇ ਪਰ ਦੋਸ਼ੀਆਂ ਨੇ ਇਕ ਹੋਰ ਮੈਡੀਕਲ ਸਟੋਰ ‘ਤੇ 4 ਤੋਂ 5 ਗੋਲੀਆਂ ਚਲਾਈਆਂ।ਮਾਨਸਾ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪੁੱਜੇ। ਮਾਨਸਾ ਸਿਟੀ 2 ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਮੈਡੀਕਲ ਸਟੋਰ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਹੈ।ਉਨ੍ਹਾਂ ਮਾਨਸਾ ਮੈਡੀਕਲ ਸਟੋਰ ਦੇ ਬਾਹਰ ਫਾਇਰਿੰਗ ਕੀਤੀ ਅਤੇ ਸ਼ੀਸ਼ੇ ਟੁੱਟ ਗਏ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਉਹ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਇਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Spread the love