24 ਜੂਨ ਨੂੰ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਗੀਤ Dilemma

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘Dilemma’ ਦਾ ਟੀਜ਼ਰ ਰਿਲੀਜ਼ ਹੋਇਆ, ਜਿਸ ਨੂੰ ਫੈਨਜ਼ ਵਲੋਂ ਬਾਕੀ ਗੀਤਾਂ ਵਾਂਗ ਰੱਜਵਾਂ ਪਿਆਰ ਮਿਲ ਰਿਹਾ ਹੈ। ਟੀਜ਼ਰ ਮਗਰੋਂ ਹੁਣ ਹਰ ਕੋਈ ਇਸ ਗੀਤ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਿਹਾ ਹੈ। ਦੱਸ ਦਈਏ ਕਿ ਇਹ ਗੀਤ 24 ਜੂਨ ਨੂੰ ਦੁਨੀਆ ਭਰ ‘ਚ ਰਿਲੀਜ਼ ਹੋਵੇਗਾ।ਇਸ ਦੀ ਜਾਣਕਾਰੀ ਖ਼ੁਦ UK ਦੀ ਮਸ਼ਹੂਰ ਗਾਇਕਾ Stefflon Don ਵਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਗੀਤ ਦੇ ਪੋਸਟਰ ਸਾਂਝੇ ਕਰਦਿਆਂ ਲਿਖਿਆ-”’DILEMMA VIDEO DROPS MONDAY JUNE 24TH W/ KING।”ਦੱਸ ਦਈਏ ਕਿ ਬੀਤੇ ਦਿਨੀਂ ਗਾਇਕਾ Stefflon Don ਵਲੋਂ ਆਪਣੇ ਇੰਸਟਾ ਅਕਾਊਂਟ ‘ਤੇ ਟੀਜ਼ਰ ਰਿਲੀਜ਼ ਕੀਤਾ ਗਿਆ ਸੀ। Stefflon Don ਦੀ ਨਵੀਂ ਐਲਬਮ 28 ਜੂਨ ਨੂੰ ਰਿਲੀਜ਼ ਹੋਣੀ ਹੈ। ਇਸੇ ਐਲਬਮ ‘ਚ ਸਿੱਧੂ ਮੂਸੇਵਾਲਾ ਨਾਲ ਵੀ ਸਟੈਫ ਲੰਡਨ ਦਾ ਇਕ ਗੀਤ ‘Dillema’ ਹੈ, ਜਿਸ ਦਾ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Spread the love