ਸਿਮਰਨਜੀਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਜ਼ਿਮਨੀ ਚੋਣਾਂ ਲੜਨ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਪੰਚਾਇਤੀ ਚੋਣਾਂ ਵਿੱਚ ਜੇਤੂ ਰਹੇ ਪੰਚਾਂ-ਸਰਪੰਚਾਂ ਨੂੰ ਸਨਮਾਨਿਤ ਕੀਤਾ ਹੈ। ਸਿਮਰਨਜੀਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਰਨਾਲਾ ਸਮੇਤ ਪੰਜਾਬ ਦੀਆਂ ਚਾਰੇ ਵਿਧਾਨ ਸਭਾਵਾਂ ਦੀਆਂ ਜ਼ਿਮਨੀ ਚੋਣਾਂ ਜ਼ੋਰਦਾਰ ਢੰਗ ਨਾਲ ਲੜੇਗੀ। ਉਨ੍ਹਾਂ ਦੀ ਪਾਰਟੀ ਇਹ ਚੋਣ ਇਕੱਲਿਆਂ ਲੜ ਰਹੀ ਹੈ, ਜੇਕਰ ਕੋਈ ਵਿਰੋਧੀ ਪਾਰਟੀ ਉਨ੍ਹਾਂ ਨਾਲ ਜੁੜਨਾ ਚਾਹੁੰਦੀ ਹੈ ਤਾਂ ਉਨ੍ਹਾਂ ਦਾ ਸਵਾਗਤ ਹੈ।

Spread the love