ਸਿਮਰਨਜੀਤ ਮਾਨ ਨੂੰ ਪੁਲਿਸ ਨੇ ਕੀਤਾ ਘਰ ਚ ਨਜਰਬੰਦ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਫਤਿਹਗੜ੍ਹ ਸਾਹਿਬ ਦੀ ਪੁਲਿਸ ਵਲੋਂ ਘਰ ਚ ਨਜਰਬੰਦ ਕੀਤਾ ਗਿਆ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਕਿਲਾ ਹਰਨਾਮ ਸਿੰਘ ਨਗਰ ਵਿਖੇ ਪੁਲਿਸ ਫੋਰਸ ਵੱਡੀ ਗਿਣਤੀ ਵਿੱਚ ਤਾਇਨਾਤ ਨਜਰ ਆ ਰਹੀ ਹੈ।  ਐਮ ਪੀ ਸਿਮਰਨਜੀਤ ਸਿੰਘ ਮਾਨ ਭਾਨਾ ਸਿੱਧੂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਧੂਰੀ ਵਿਖੇ ਦਿੱਤੇ ਧਰਨੇ ਵਿੱਚ ਜਾਣ ਵਾਲੇ ਸਨ ਪਰ, ਉਸ ਤੋਂ ਪਹਿਲਾਂ ਹੀ ਮਾਨ ਨੂੰ ਘਰ ਵਿਚ ਹੀ ਪੁਲਿਸ ਦੇ ਵਲੋਂ ਨਜ਼ਰਬੰਦ ਕਰ ਦਿੱਤਾ ਗਿਆ।

Spread the love