ਗਾਇਕ ਕੰਵਰ ਗਰੇਵਾਲ ਦੀ ਮਾਂ ਦਾ ਦਿਹਾਂਤ

ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਦੇ ਮਾਤਾ ਮਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਮਾਤਾ ਲੰਬੇ ਸਮੇਂ ‘ਤੋਂ ਬਿਮਾਰ ਸਨ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਨੇ ਦਮ ਤੋੜ ਦਿਤਾ। ਕੰਵਰ ਗਰੇਵਾਲ ਇਨ੍ਹੀਂ ਦਿਨੀਂ ਵਿਦੇਸ਼ ਦੌਰੇ ’ਤੇ ਹਨ ਤੇ ਉਹ ਪੰਜਾਬ ਲਈ ਰਵਾਨਾ ਹੋ ਗਏ ਹਨ। ਕੰਵਰ ਗਰੇਵਾਲ ਦੇ ਇਥੇ ਪਹੁੰਚਣ ਤੋਂ ਬਾਅਦ ਹੀ ਉਨ੍ਹਾਂ ਦੇ ਮਾਤਾ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

Spread the love