ਡੱਲੇਵਾਲ ਨੂੰ ਮਿਲਣ ਪੁੱਜੇ ਛੇ ਕੈਬਨਿਟ ਮੰਤਰੀ

ਢਾਬੀ ਗੁੱਜਰਾਂ ਬਾਰਡਰ ’ਤੇ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਅੱਜ ਸਰਕਾਰ ਵੱਲੋਂ ਛੇ ਮੰਤਰੀ ਢਾਬੀ ਗੁੱਜਰਾਂ ਪਹੁੰਚੇ। ਉਨ੍ਹਾਂ ਵੱਲੋਂ ਇੱਕ ਮਹੀਨੇ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ।ਇੱਥੇ ਪੁੱਜੇ ਮੰਤਰੀਆਂ ਵਿੱਚ ਅਮਨ ਅਰੋੜਾ ਤੋਂ ਇਲਾਵਾ ਡਾਕਟਰ ਬਲਵੀਰ ਸਿੰਘ, ਕੁਲਦੀਪ ਧਾਲੀਵਾਲ, ਗੁਰਮੀਤ ਖੁੱਡੀਆਂ, ਬਰਿੰਦਰ ਗੋਇਲ ਤੇ ਤਰਨਜੀਤ ਸੌਂਧ ਸ਼ਾਮਲ ਹਨ । ਇਸ ਤੋਂ ਪਹਿਲਾਂ ਕੈਬਨਿਟ ਮੰਤਰੀਆਂ ਨੇ ਪਟਿਆਲਾ ਵਿੱਚ ਸਰਕਟ ਹਾਊਸ ਪਹੁੰਚ ਕੇ ਪਟਿਆਲਾ ਦੇ ਕੁਝ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਪੈਸ਼ਲ ਡੀਜੀਪੀ ਅਰਪਤ ਸ਼ੁਕਲਾ ਵੀ ਕੁਝ ਹੋਰ ਪੁਲਿਸ ਅਧਿਕਾਰੀਆਂ ਸਮੇਤ ਢਾਬੀ ਗੁੱਜਰਾਂ ਬਾਰਡਰ ’ਤੇ ਪੁੱਜੇ ਹੋਏ ਸਨ।

Spread the love