ਸੰਯੁਕਤ ਕਿਸਾਨ ਮੋਰਚਾ ਨੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੋਗਿੰਦਰ ਸਿੰਘ ਉਗਰਾਹਾਂ ਅਤੇ ਬਲਬੀਰ ਸਿੰਘ ਰਾਜੇਵਾਲ ਨੇ 6 ਮੈਂਬਰੀ ਕਮੇਟੀ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਤ ਕੀਤੀ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਅਸੀਂ ਐਸਕੇਐਮ ਵੱਲੋਂ ਸੰਪੂਰਨ ਸਾਥ ਦਿੰਦੇ ਹਾਂ। ਅਸੀਂ ਸਾਰੀਆਂ ਧਿਰਾਂ ਮਿਲ ਕੇ ਮੋਰਚਾ ਲੜਾਂਗੇ। ਉਨ੍ਹਾਂ ਕਿਹਾ, “ਸਾਡੀ ਸਭ ਤੋਂ ਵੱਡੀ ਪ੍ਰਾਥਮਿਕਤਾ ਡੱਲੇਵਾਲ ਦੀ ਸਿਹਤ ਹੈ। ਉਨ੍ਹਾਂ ਦਾ ਯੋਗਦਾਨ ਕਿਸਾਨਾਂ ਦੇ ਹੱਕ ਲਈ ਬੇਮਿਸਾਲ ਹੈ।” ਇਹ ਸੰਮੇਲਨ ਮੋਰਚੇ ਦੇ ਅੰਦਰ ਇੱਕ ਨਵੀਂ ਸ਼ੁਰੂਆਤ ਦਾ ਪ੍ਰਤੀਕ ਬਣਿਆ। ਉਗਰਾਹਾਂ ਨੇ ਕਿਹਾ ਹੈ ਕਿ ਡੱਲੇਵਾਲ ਦਾ ਮਰ.ਨ ਵਰਤ 46ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿਹਤ ਜਿਆਦਾ ਠੀਕ ਨਹੀ ਪਰ ਫਿਰ ਵੀ ਬੜੀ ਊਰਜਾ ਤੇ ਦਲੇਰੀ ਨਾਲ ਮਿਲੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀ ਸਾਰੇ ਇੱਕਠੇ ਹੋ ਕੇ ਕੇਂਦਰ ਸਰਕਾਰ ਨਾਲ ਲੜਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮੰਗ ਕਿਸੇ ਇਕ ਜਥੇਬੰਦੀ ਦੀ ਨਹੀਂ ਸਗੋਂ ਇਹ ਸਾਰੇ ਪੰਜਾਬ ਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੋਗਾ ਵਿਖੇ ਹੋਈ ਮਹਾਂ ਪੰਚਾਇਤ ਤੋਂ ਬਾਅਦ ਖਨੌਰੀ ਅਤੇ ਸ਼ੰਭੁ ਬਾਰਡਰ ਦੇ ਮੋਰਚੇ ਨੂੰ ਵੱਡੀ ਲੀਡ ਮਿਲੀ ਹੈ। ਨਾਲ ਹੀ ਉਹਨਾਂ ਕਿਹਾ ਕਿ ਡੱਲੇਵਾਲ ਦੇ ਮਰ.ਨ ਵਰਤ ਵਾਲੇ ਫੈਸਲੇ ਅਤੇ ਉਹਨਾਂ ਦੇ ਹੌਂਸਲੇ ਨਾਲ ਹੀ ਆਮ ਕਿਸਾਨਾਂ ਨੂੰ ਵੀ ਹੋਂਸਲਾ ਮਿਲਿਆ ਹੈ। ਹੁਣ ਫਿਰ ਤੋਂ ਪਹਿਲਾਂ ਵਾਲੇ ਕਿਸਾਨ ਅੰਦੋਲਨ ਦੀ ਝਲਕ ਮਿਲ ਰਹੀ ਹੈ।