PUNJAB POLICE ਦੀ ਵਿਸ਼ੇਸ਼ ਜਾਂਚ ਟੀਮ ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ

ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਟ੍ਰੈਵਲ ਏਜੰਟਾਂ ਵਿਰੁੱਧ ਦੋ ਹੋਰ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ, ਜਿਸ ਨਾਲ ਐਫਆਈਆਰਜ਼ ਦੀ ਕੁੱਲ ਦੀ ਗਿਣਤੀ 10 ਹੋ ਗਈ ਹੈ।ਇਹ ਨਵੀਆਂ ਐਫਆਈਆਰਜ਼ ਉਨ੍ਹਾਂ ਏਜੰਟਾਂ ਵਿਰੁੱਧ ਦਰਜ ਕੀਤੀਆਂ ਗਈਆਂ ਹਨ ਜਿਨ੍ਹਾਂ ਨੇ ਕਥਿਤ ਤੌਰ ‘ਤੇ ਪੀੜਤਾਂ ਨੂੰ ਸੰਯੁਕਤ ਰਾਜ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਦੀ ਸਹੂਲਤ ਦੇਣ ਦੇ ਝੂਠੇ ਵਾਅਦੇ ਕਰਕੇ ਧੋਖਾ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਡਿਪੋਰਟ ਕੀਤਾ ਗਿਆ ਸੀ।ਏਡੀਜੀਪੀ ਐਨਆਰਆਈ ਮਾਮਲਿਆਂ ਪ੍ਰਵੀਨ ਸਿਨਹਾ ਦੀ ਅਗਵਾਈ ਵਾਲੀ ਐਸਆਈਟੀ ਵੱਲੋਂ ਡਿਪੋਰਟ ਕੀਤੇ ਗਏ ਲੋਕਾਂ ਜਿਨ੍ਹਾਂ ਨੂੰ ਟ੍ਰੈਵਲ ਏਜੰਟਾਂ ਨੇ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਦੇ ਝੂਠੇ ਵਾਅਦੇ ਕਰਕੇ ਧੋਖਾ ਦਿੱਤਾ ਸੀ, ਦੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਟੀਮ ਵੱਲੋਂ ਡਿਪੋਰਟ ਕੀਤੇ ਗਏ ਵਿਅਕਤੀਆਂ ਦੇ ਬਿਆਨ ਦਰਜ ਕਰਕੇ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

Spread the love