ਅੰਮ੍ਰਿਤਪਾਲ ਸਿੰਘ ਵੱਲੋਂ ਨਜ਼ਰਬੰਦੀ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼

ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਸ ਨੇ ਪਟੀਸ਼ਨ ਦਾਇਰ ਕਰਦਿਆਂ ਕੌਮੀ ਸੁਰੱਖਿਆ ਐਕਟ ਤਹਿਤ ਕੀਤੀਆਂ ਗਈਆਂ ਕਾਰਵਾਈਆਂ ਤੇ ਨਜ਼ਰਬੰਦੀ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਅੰਮ੍ਰਿਤਪਾਲ ਨੇ ਮੰਗ ਕੀਤੀ ਹੈ ਕਿ ਇਸ ਸਬੰਧੀ ਅਦਾਲਤ ਨਿਰਦੇਸ਼ ਜਾਰੀ ਕਰੇ। ਪਟੀਸ਼ਨ ਵਿਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਐੱਨਐੱਸਏ ਤਹਿਤ ਉਸ ਦੀ ਨਜ਼ਰਬੰਦੀ ਗੈਰ-ਕਾਨੂੰਨੀ ਹੈ ਅਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

Spread the love