ਕੈਲਗਰੀ: ਨੌਜਵਾਨ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਕੈਲਗਰੀ: ਨੌਜਵਾਨ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਕੈਲਗਰੀ, ਅਲਬਰਟਾ : ਕੈਨੇਡਾ ਵਿੱਚ ਨੌਜਵਾਨ ਲੜਕੇ-ਲੜਕੀਆਂ ਦੀਆਂ ਮੌਤਾਂ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕਰੀਬ 6 ਮਹੀਨੇ ਪਹਿਲਾਂ ਕੈਨੇਡਾ ਪੜ੍ਹਨ ਆਈ 20 ਸਾਲਾ ਪੰਜਾਬੀ ਵਿਦਿਆਰਥਣ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪ੍ਰਨੀਤ ਕੌਰ ਅਪ੍ਰੈਲ ਮਹੀਨੇ ਵਿਖੇ ਕੈਲਗਰੀ ਸਟੱਡੀ ਵੀਜੇ ‘ਤੇ ਆਈ ਸੀ।

ਕੈਨੇਡਾ ‘ਚ ਛੇ ਮਹੀਨੇ ਪਹਿਲਾਂ ਪੜ੍ਹਾਈ ਲਈ ਆਈ 20 ਸਾਲਾ ਵਿਦਿਆਰਥਣ ਪ੍ਰਨੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਦੁੱਖਦਾਈ ਖ਼ਬਰ ਹੈ । ਉਹ ਪੰਜਾਬ ਤੋਂ ਜਿਲ੍ਹਾ ਸੰਗਰੂਰ ਦੇ ਸ਼ਹਿਰ ਅਮਰਗੜ੍ਹ ਦੀ ਰਹਿਣ ਵਾਲੀ ਸੀ ਅਤੇ ਅਪ੍ਰੈਲ ਮਹੀਨੇ ਵਿੱਚ ਕੈਲਗਰੀ ਆਈ ਸੀ । ਪਿੱਛਲੇ ਇੱਕ ਹਫਤੇ ‘ਚ ਪੰਜਾਬ ਤੋਂ ਆਏ ਵਿਦਿਆਰਥੀਆਂ ਦੀ ਦਿਲ ਦਾ ਦੌਰਾ ਪੈਣ ਨਾਲ ਇਹ ਤੀਜੀ ਮੌਤ ਹੈ।

Spread the love