ਨਸ਼ੇ ਦੇ ਇੱਕ ਮਾਮਲੇ ‘ਚ ਪਹਿਲਾਂ ਹੀ ਵਿੱਚ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ ਸੁੱਚਾ ਸਿੰਘ ਲੰਗਾਹ ਦਾ

ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਮੁੰਡਾ ਪ੍ਰਕਾਸ਼ ਜੋ ਮੰਗਲਵਾਰ ਨੂੰ ਸ਼ਿਮਲਾ ਦੀ ਪੁਲਿਸ ਵੱਲੋਂ ਆਪਣੇ ਚਾਰ ਸਾਥੀਆਂ ਸਮੇਤ ਨਸ਼ੇ ਨਾਲ ਗ੍ਰਿਫਤਾਰ ਕੀਤਾ ਗਿਆ ਸੀ ਪਹਿਲਾਂ ਵੀ ਗੁਰਦਾਸਪੁਰ ਪੁਲਿਸ ਵੱਲੋਂ ਨਸ਼ੇ ਸਮੇਤ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਅਤੇ ਮਾਮਲੇ ਵਿੱਚ ਜਮਾਨਤ ਕਰਵਾਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਭਗੋੜਾ ਕਰਾਰ ਦਿੱਤਾ ਜਾ ਚੁੱਕਿਆ ਹੈ। ਪ੍ਰਕਾਸ਼ ਲੰਗਾਹ ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਇੱਕ ਹੋਟਲ ਦੇ ਕਮਰੇ ਤੋਂ ਚਾਰ ਦੋਸਤਾਂ ਸਣੇ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ ਜਿਨ੍ਹਾਂ ਵਿੱਚ ਇੱਕ ਲੜਕੀ ਵੀ ਸ਼ਾਮਲ ਹੈ। ਗ੍ਰਿਫਤਾਰੀ ਸਮੇਂ ਵੀ ਇਹ ‌ਸਾਰੇ ਨਸ਼ੇ ਵਿੱਚ ਸਨ ਅਤੇ ਪੁਲੀਸ ਨੇ ਇਹਨਾਂ ਕੋਲੋਂ 42.89 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।
ਕਰੀਬ ਤਿੰਨ ਸਾਲ ਪਹਿਲਾਂ ਪ੍ਰਕਾਸ਼ ਸਿੰਘ ਖ਼ਿਲਾਫ਼ ਗੁਰਦਾਸਪੁਰ ਦੇ ਧਾਰੀਵਾਲ ਥਾਣੇ ਵਿੱਚ ਹੈਰੋਇਨ ਦਾ ਕੇਸ ਦਰਜ ਹੋਇਆ ਸੀ ਅਤੇ ਮਈ 2021 ਵਿੱਚ ਦਰਜ ਹੋਏ ਇਸ ਮਾਮਲੇ ਵਿੱਚ ਵੀ ‌ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਵੇਲੇ ਵੀ ਇਹਨਾਂ ਨਾਲ ਇੱਕ ਔਰਤ ਸ਼ਾਮਿਲ ਸੀ। ਉਨ੍ਹਾਂ ਨੌਜਵਾਨਾਂ ਪਾਸੋਂ ਉਸ ਵੇਲੇ 12 ਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਵੀ ਕੀਤੀ ਗਈ ਸੀ ।

Spread the love