ਸੁਖਬੀਰ ਬਾਦਲ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵਿਦਵਾਨਾਂ ਦੀ ਬੁਲਾਈ ਬੈਠਕ

ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਵੱਲੋਂ 30 ਅਗਸਤ 2024 ਨੂੰ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਮਾਮਲੇ ਸੰਬੰਧੀ ਵਿਚਾਰ-ਵਟਾਂਦਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਵਿਦਵਾਨਾਂ ਦੀ ਬੈਠਕ ਬੁਲਾਈ ਹੈ। 6 ਨਵੰਬਰ ਨੂੰ ਸਵੇਰੇ 11 ਵਜੇ ਬੈਠਕ ਹੋਵੇਗੀ।ਸਿੱਖ ਬੁੱਧੀਜੀਵੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮੀਟਿੰਗ ਸਬੰਧੀ ਪੱਤਰ ਪ੍ਰਾਪਤ ਹੋਇਆ ਹੈ। ਮੀਟਿੰਗ ‘ਚ ਸੁਖਬੀਰ ਨੂੰ ਧਾਰਮਿਕ ਸਜ਼ਾ ਸੁਣਾਉਣ ਦਾ ਮੁੱਦਾ ਵਿਚਾਰਿਆ ਜਾਵੇਗਾ।

Spread the love