ਸੁਖਬੀਰ ਸਿੰਘ ਬਾਦਲ ਇਸ ਸਮੇਂ ਆਪਣੀ ਧਾਰਮਿਕ ਸਜ਼ਾ ਪੂਰੀ ਕਰ ਰਹੇ ਹਨ, ਪਰੰਤੂ ਸਿੱਖ ਸਿਆਸਤ ਵਿੱਚ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨੂੰ ਲੈ ਕੇ ਆਗੂਆਂ ਵਿੱਚ ਮੁੜ ਏਕਤਾ ਵਿਖਾਈ ਦੇ ਰਹੀ ਹੈ। ਬੀਤੇ ਦਿਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਹਮਾਇਤ ਕਰਨ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਵੀ ਪ੍ਰਧਾਨਗੀ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦੇ ਨਾਮ ‘ਤੇ ਮੋਹਰ ਲਾਈ ਹੈ।ਉਨ੍ਹਾਂ ਇੱਕ ਬਿਆਨ ਵਿੱਚ ਕਿਹਾ ਹੈ ਕਿ ”ਸਾਨੂੰ ਸੁਖਬੀਰ ਸਿੰਘ ਬਾਦਲ ਪ੍ਰਧਾਨ ਮਨਜੂਰ ਹੈ…।”ਸਿਕੰਦਰ ਸਿੰਘ ਮਲੂਕਾ ਨੇ ਇਹ ਬਿਆਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਨ ਦੌਰਾਨ ਦਿੱਤਾ। ਉਨ੍ਹਾਂ ਇਸ ਮੌਕੇ ਕਿਹਾ ਕਿ ਲੰਬੇ ਸਮੇਂ ਤੋਂ ਸਾਡੇ ਦੋਵਾਂ ਦੇ ਚੰਗੇ ਪਰਿਵਾਰਕ ਸਬੰਧ ਹਨ, ਪਰ ਪਿਛਲੇ ਸਮੇਂ ‘ਚ ਜੋ ਕੁਝ ਵੀ ਵਾਪਰਿਆ ਹੈ, ਉਸ ਨੇ ਮਨ ਨੂੰ ਦੁਖੀ ਕੀਤਾ ਹੈ।