ਸੁਖਬੀਰ ਬਾਦਲ ਦੇ ਕਰੀਬੀ ਡਿੰਪੀ ਢਿੱਲੋਂ ਨੇ ਅਕਾਲੀ ਦਲ ਛੱਡਿਆ

ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਕਰੀਬ ਮੰਨੇ ਜਾਂਦੇ ਡਿੰਪੀ ਢਿੱਲੋਂ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ। ਡਿੰਪੀ ਢਿੱਲੋਂ ਪਿਛਲੇ ਸਮੇਂ ਦੌਰਾਨ ਗਿੱਦੜਬਾਹਾ ਤੋਂ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ।ਸ਼੍ਰੋਮਣੀ ਅਕਾਲੀ ਦਲ ਦੇ ਲਈ ਇਹ ਅਜਿਹੇ ਸਮੇਂ ਇਕ ਵੱਡਾ ਝਟਕਾ ਹੈ, ਜਦੋਂ ਉਸ ਵੱਲੋਂ ਚਾਰ ਜ਼ਿਮਨੀ ਚੋਣਾਂ ਲੜਨ ਦੀ ਤਿਆਰੀ ਕੀਤੀ ਜਾ ਰਹੀ ਹੈ।ਡਿੰਪੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਵੀ ਕੀਤੀ ਗਈ ਸੀ।  ਡਿੰਪੀ ਢਿੱਲੋਂ ਜ਼ਿਮਨੀ ਚੋਣਾਂ ਵਿਚ ਗਿੱਦੜਬਾਹਾ ਤੋਂ ਟਿਕਟ ਨਹੀਂ ਦਿੱਤੀ ਜਾ ਰਹੀ, ਜਿਸ ਕਰਕੇ ਉਨ੍ਹਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ।

Spread the love