ਤਨਖ਼ਾਹੀਆ ਕਰਾਰ ਦਿਤੇ ਜਾਣ ‘ਤੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਨਖ਼ਾਹੀਆ ਕਰਾਰ ਦਿਤੇ ਜਾਣ ‘ਤੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਕਈ ਗੁਨਾਹ ਕੀਤੇ ਜਾਣ ਦੇ ਇਲਜ਼ਾਮ ਲੱਗੇ ਸਨ। ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ਵਿੱਚ ਲਿਆ ਗਿਆ ਹੈ।

Spread the love