ਸੁਖਬੀਰ ਸਿੰਘ ਬਾਦਲ ਨੇ ਆਪਣੇ ਗੁਨਾਹ ਕਬੂਲੇ

ਸੁਖਬੀਰ ਸਿੰਘ ਬਾਦਲ ਨੇ ਆਪਣੇ ਗੁਨਾਹ ਕਬੂਲੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਹੋਈ ਸੁਣਵਾਈ ਦੌਰਾਨ ਜਥੇਦਾਰ ਸਾਹਿਬਾਨ ਵੱਲੋਂ ਕੀਤੇ ਸਵਾਲ ਜਵਾਬ ਦੌਰਾਨ ਸਾਰੇ ਹੀ ਗੁਨਾਹ ਕਬੂਲੇ ਹਨ।ਉਹਨਾਂ ਇਹ ਵੀ ਮੰਨਿਆ ਕਿ ਡੇਰਾ ਸਿਰਸਾ ਮੁਖੀ ਨੂੰ ਉਹਨਾਂ ਮੁਆਫੀ ਦੁਆਈ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਤੋਂ ਬਹੁਤ ਗਲਤੀ ਹੋਈ ਹਨ। ਜੱਥੇਦਾਰ ਸਾਹਿਬਾਨ ਨੇ ਕਿਹਾ ਕਿ ਜਿਨ੍ਹਾਂ ਅਫ਼ਸਰਾਂ ਨੇ ਸਿੱਖਾਂ ਦਾ ਕਤਲ ਕੀਤਾ ਉਹਨਾ ਨੂੰ ਤੁਸੀਂ ਤਰੱਕੀਆਂ ਦਿੱਤੀਆਂ ਤਾਂ ਸੁਖਬੀਰ ਸਿੰਘ ਬਾਦਲ ਨੇ ਹਾਂ ਵਿੱਚ ਜਵਾਬ ਦਿੱਤਾ।ਡੇਰਾ ਮੁਖੀ ਨੂੰ ਮੁਆਫੀ ਦਵਾਈ ਹੈ-ਸੁਖਬੀਰ ਬਾਦਲ ਨੇ ਜਵਾਬ ਹਾਂ ਵਿੱਚ ਦਿੱਤਾ ਗਿਆ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਵਾਲਿਆਂ ਤੇ ਕਾਰਵਾਈ ਨਹੀਂ ਕੀਤੀ ਅਤੇ ਗੋਲੀਬਾਰੀ ਕਰਵਾਈ, ਸੁਖਬੀਰ ਬਾਦਲ ਨੇ ਕਿਹਾ ਇਹ ਵੀ ਗੁਨਾਹ ਹੋਇਆ।

Spread the love