ਢੀਂਡਸਾ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਚੋਂ ਕੱਢਣ ਉਤੇ ਚੁੱਕੇ ਸਵਾਲ

ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਣ ਦੀ ਨਿੰਦਾ ਕੀਤੀ ਹੈ। ਇਸ ਨੂੰ ਪਾਰਟੀ ਦੇ ਸਿਧਾਂਤਾਂ ਦੇ ਉਲਟ ਕਰਾਰ ਦਿੱਤਾ ਹੈ।ਢੀਂਡਸਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਰਟੀ ਦੇ ਸੀਨੀਅਰ ਆਗੂ, ਐੱਸਜੀਪੀਸੀ ਮੈਂਬਰ ਤੇ ਚੰਡੀਗੜ੍ਹ ਦੇ ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ ਨੂੰ ਬਿਨਾਂ ਕਿਸੇ ਨਾਲ ਸਲਾਹ ਮਸ਼ਵਰੇ ਦੇ ਪਾਰਟੀ ਤੋਂ ਕੱਢ ਦਿੱਤਾ ਗਿਆ ਸੀ।ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ ਵਾਪਸ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਪਾਰਟੀ ਦੇ ਹਿੱਤ ਵਿੱਚ ਨਹੀਂ ਹਨ।

Spread the love