ਸੁਖਪਾਲ ਖਹਿਰਾ ਨੂੰ ਮਿਲੀ ਜਮਾਨਤ

ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਦਰਜ ਹੋਏ ਮਾਮਲੇ ਵਿੱਚ ਅੱਜ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਤੇ ਦੋਵਾਂ ਧਿਰਾਂ ਦਰਮਿਆਨ 12 ਜਨਵਰੀ ਨੂੰ ਬਹਿਸ ਹੋਈ ਸੀ ਤੇ ਅੱਜ ਲਈ ਫ਼ੈਸਲਾ ਰਾਖਵਾਂ ਸੀ, ਜਿਸ ਤਹਿਤ ਅੱਜ ਮਾਨਯੋਗ ਅਡੀਸ਼ਨਲ ਜੱਜ ਸੀਨੀਅਰ ਡਿਵੀਜ਼ਨ ਸੁਪ੍ਰੀਤ ਕੌਰ ਵਲੋਂ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਗਈ ਹੈ।

Spread the love