ਸੁਨੀਲ ਜਾਖੜ ਨੇ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ!

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਖੜ ਪੰਚਾਇਤ ਚੋਣਾਂ ਬਾਰੇ ਰਣਨੀਤੀ ਘੜਨ ਤੇ ਵਿਚਾਰ ਚਰਚਾ ਲਈ ਸੱਦੀ ਪਾਰਟੀ ਦੀ ਅਹਿਮ ਬੈਠਕ ’ਚੋਂ ਵੀ ਅੱਜ ਗ਼ੈਰਹਾਜ਼ਰ ਰਹੇ। ਖਬਰਾਂ ਮੁਤਾਬਕ ਪੰਜਾਬ ਭਾਜਪਾ ਦੇ ਸੀਨੀਅਰ ਅਹੁਦੇਦਾਰ ਨੇ ਦੀ ਬੈਠਕ ਵਿਚ ਸ਼ਮੂਲੀਅਤ ਸਬੰਧੀ ਜਾਖੜ ਨੂੰ ਫੋਨ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਨਾ ਅੱਜ ਤੇ ਨਾ ਹੀ ਭਵਿੱਖ ਵਿਚ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਵਜੋਂ ਕਿਸੇ ਮੀਟਿੰਗ ’ਚ ਸ਼ਾਮਲ ਹੋਣਗੇ। ਖਬਰਾਂ ਹਨ ਕਿ ਭਾਜਪਾ ਲੀਡਰਸ਼ਿਪ ਨੇ ਅਜੇ ਤੱਕ ਜਾਖੜ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਹੈ।

Spread the love