ਸੁਸ਼ਾਂਤ ਸਿੰਘ ਰਾਜਪੂਤ ਮੌਤ ਮਾਮਲੇ ਦੀ ਕਲੋਜ਼ਰ ਰਿਪੋਰਟ ਦਾਇਰ

ਸੀਬੀਆਈ ਨੇ ਸੁਸ਼ਾਂਤ ਸਿੰਘ ਰਾਜਪੂਤ ਕੇਸ ਦੀ ਕਲੋਜ਼ਰ ਰਿਪੋਰਟ ਮੁੰਬਈ ਦੀ ਅਦਾਲਤ ਵਿੱਚ ਦਾਖ਼ਲ ਕਰ ਦਿੱਤੀ ਹੈ। ਸੁਸ਼ਾਂਤ ਸਿੰਘ ਰਾਜਪੂਤ ਦੀ 2020 ਵਿੱਚ ਮੌਤ ਹੋ ਗਈ ਸੀ। ਕਰੀਬ 4 ਸਾਲ 4 ਮਹੀਨਿਆਂ ਬਾਅਦ ਸੀਬੀਆਈ ਨੇ ਕਲੋਜ਼ਰ ਰਿਪੋਰਟ ਦਾਇਰ ਕੀਤੀ। ਸੀਬੀਆਈ ਨੇ ਰੀਆ ਚੱਕਰਵਰਤੀ ਅਤੇ ਉਸ ਦੇ ਪਰਿਵਾਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਸੀਬੀਆਈ ਜਾਂਚ ਮੁਤਾਬਕ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਲਈ ਕੋਈ ਵੀ ਜ਼ਿੰਮੇਵਾਰ ਨਹੀਂ ਹੈ।ਸੂਤਰਾਂ ਮੁਤਾਬਕ ਸੀਬੀਆਈ ਨੂੰ ਅਭਿਨੇਤਾ ਦੀ ਮੌਤ ਮਾਮਲੇ ਵਿੱਚ ਕੋਈ ਅਹਿਮ ਸੁਰਾਗ ਨਹੀਂ ਮਿਲਿਆ, ਜਿਸ ਤੋਂ ਬਾਅਦ ਇਸ ਨੇ ਕੇਸ ਨੂੰ ਬੰਦ ਕਰਨ ਲਈ ਅਦਾਲਤ ਤੱਕ ਪਹੁੰਚ ਕੀਤੀ ਹੈ।
ਪਰਿਵਾਰਕ ਮੈਂਬਰਾਂ ਨੇ ਮੌਤ ‘ਤੇ ਸਵਾਲ ਖੜ੍ਹੇ ਕੀਤੇ ਸਨ। ਪਰਿਵਾਰ ਦਾ ਦੋਸ਼ ਸੀ ਕਿ ਸੁਸ਼ਾਂਤ ਨੇ ਖ਼ੁਦਕੁਸ਼ੀ ਨਹੀਂ ਕੀਤੀ ਸਗੋਂ ਇਸ ਪਿੱਛੇ ਕੋਈ ਸਾਜ਼ਿਸ਼ ਹੈ।

Spread the love