ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦਾ ਮਾਮਲਾ: ਬਿਭਵ ਕੁਮਾਰ ਨੂੰ ਮਿਲੀ ਜ਼ਮਾਨਤ

ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ। ਇਸ ਦੇ ਨਾਲ ਹੀ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਨਿਰਦੇਸ਼ ਦਿੱਤਾ ਕਿ ਬਿਭਵ ਕੁਮਾਰ ਨੂੰ ਨਿੱਜੀ ਸਹਾਇਕ ਦੇ ਰੂਪ ਵਿੱਚ ਬਹਾਲ ਨਾ ਕੀਤਾ ਜਾਵੇ ਤੇ ਨਾ ਹੀ ਉਸ ਨੂੰ ਮੁੱਖ ਮੰਤਰੀ ਦਫ਼ਤਰ ਵਿੱਚ ਕੋਈ ਅਧਿਕਾਰਤ ਕਾਰਜਭਾਰ ਸੌਂਪਿਆ ਜਾਵੇ। ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਕਿ ਜਦੋਂ ਤੱਕ ਸਾਰੇ ਗਵਾਹਾਂ ਕੋਲੋਂ ਪੁੱਛ-ਪੜਤਾਲ ਨਹੀਂ ਹੋ ਜਾਂਦੀ ਉਦੋਂ ਤੱਕ ਬਿਭਵ ਕੁਮਾਰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਨਹੀਂ ਜਾਣਗੇ।

Spread the love