ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਹਾਈਕੋਰਟ ਵੱਲੋਂ ਬਿਭਵ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਨੁਪ ਕੁਮਾਰ ਮਹਿੰਦੀਰੱਤਾ ਨੇ ਬਿਭਵ ਕੁਮਾਰ ਦੀ ਪਟੀਸ਼ਨ ਖ਼ਾਰਜ ਕਰਦਿਆਂ ਕਿਹਾ ਕਿ ਉਸ ਨੂੰ ਰਾਹਤ ਦੇਣ ਦਾ ਕੋਈ ਆਧਾਰ ਨਹੀਂ ਹੈ।ਜ਼ਿਕਰਯੋਗ ਹੈ ਕਿ ਨਿਆਂਇਕ ਹਿਰਾਸਤ ‘ਚ ਮੌਜੂਦ ਕੁਮਾਰ ਨੇ 13 ਮਈ ਨੂੰ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਤੇ ਸਵਾਤੀ ਮਾਲੀਵਾਲ ‘ਤੇ ਕਥਿਤ ਤੌਰ ‘ਤੇ ਹਮਲਾ ਕੀਤਾ ਸੀ। ਕੁਮਾਰ ਦੇ ਖ਼ਿਲਾਫ਼ 16 ਮਈ ਨੂੰ ਵੱਖ-ਵੱਖ ਧਾਰਾਵਾਂ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਕੁਮਾਰ ਨੇ ਦੋਸ਼ਾਂ ਨੂੰ ਝੂਠਾ ਦੱਸਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ। -ਪੀਟੀਆਈ

Spread the love