ਤਹੱਵੁਰ ਰਾਣਾ ਨੂੰ ਦਿੱਲੀ ਲਿਆਂਦਾ

26/11 ਮੁੰਬਈ ਹਮਲੇ ਦੇ ਸਾਜ਼ਿਸ਼ਘਾੜਿਆਂ ਵਿਚੋਂ ਇਕ ਤਹੱਵੁਰ ਰਾਣਾ ਦਿੱਲੀ ਪਹੁੰਚ ਗਿਆ ਹੈ। ਭਾਰਤ ਦੀਆਂ ਵੱਖ ਵੱਖ ਏਜੰਸੀਆਂ ਦੀ ਇਕ ਟੀਮ ਤਹੱਵੁਰ ਰਾਣਾ ਨੂੰ ਲੈ ਕੇ ਬੁੱਧਵਾਰ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਭਾਰਤ ਲਈ ਰਵਾਨਾ ਹੋਈਆਂ ਸਨ। ਇਹ ਵਿਸ਼ੇਸ਼ ਉਡਾਣ ਬਾਅਦ ਦੁਪਹਿਰ 2:39 ਵਜੇ ਦਿੱਲੀ ਦੇ ਪਾਲਮ ਹਵਾਈ ਅੱਡੇ ’ਤੇ ਲੈਂਡ ਕੀਤੀ ਹੈ।

Spread the love