ਖ਼ਾਲਸਾ ਚੇਤਨਾ ਮਾਰਚ ਨੂੰ ਲੈ ਕੇ ਤਲਵੰਡੀ ਸਾਬੋ ਪੁਲਿਸ ਛਾਉਣੀ ਚ ਤਬਦੀਲ

File
File

ਡਿਬਰੂਗੜ੍ਹ ਜੇਲ੍ਹ ਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਜੇਲ੍ਹ ਬਦਲੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਏ ਜਾਣ ਵਾਲੇ ਖ਼ਾਲਸਾ ਚੇਤਨਾ ਮਾਰਚ ਤੋਂ ਪਹਿਲਾਂ ਹੀ ਭਾਂਵੇ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਸਮੇਤ ਕਈ ਪ੍ਰਬੰਧਕ ਸੂਬੇ ਭਰ ਚੋਂ ਗ੍ਰਿਫ਼ਤਾਰ ਜਾਂ ਘਰਾਂ ਚ ਨਜ਼ਰਬੰਦ ਕਰ ਦਿੱਤੇ ਗਏ ਹਨ, ਪਰ ਫੇਰ ਵੀ ਮਾਰਚ ਸਜਾਏ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ ਇਤਿਹਾਸਿਕ ਨਗਰ ਤਲਵੰਡੀ ਸਾਬੋ ਪੂਰੀ ਤਰ੍ਹਾਂ ਪੁਲਿਸ ਛਾਉਣੀ ਚ ਤਬਦੀਲ ਕਰ ਦਿੱਤਾ ਗਿਆ ਹੈ।ਤਖ਼ਤ ਸਾਹਿਬ ਨੂੰ ਜਾਂਦੇ ਰਸਤਿਆਂ ਤੇ ਪੁਲਸ ਤਾਇਨਾਤ ਹੈ, ਚੌਂਕਾਂ ਚ ਦੰਗਾ ਰੋਕੂ ਵਾਹਨਾਂ ਦੀ ਤਾਇਨਾਤੀ ਵੀ ਦੇਖਣ ਨੂੰ ਮਿਲ ਰਹੀ ਹੈ।

Spread the love