ਟੀਮ ਇੰਡੀਆ ਨੇ 12 ਸਾਲਾਂ ਬਾਅਦ ਚੈਂਪੀਅਨਜ਼ ਟਰਾਫੀ ਜਿੱਤੀ

ਟੀਮ ਇੰਡੀਆ ਨੇ ਫਾਈਨਲ ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾ ਕੇ ਚੈਂਪੀਅਨਜ਼ ਟਰਾਫੀ ਜਿੱਤ ਲਈ ਹੈ। ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਭਾਰਤ ਨੇ 49 ਓਵਰਾਂ ਵਿੱਚ 252 ਦੌੜਾਂ ਦੇ ਟੀਚੇ ਦਾ ਪਿੱਛਾ ਕੀਤਾ।ਇਹ ਰੋਹਿਤ ਸ਼ਰਮਾ ਦੀ ਕਪਤਾਨੀ ਹੇਠ ਟੀਮ ਨੇ 9 ਮਹੀਨਿਆਂ ਵਿੱਚ ਦੂਜਾ ਆਈਸੀਸੀ ਖਿਤਾਬ ਜਿੱਤਿਆ ਹੈ। ਉਸ ਦੀ ਕਪਤਾਨੀ ‘ਚ ਟੀਮ ਨੇ ਪਿਛਲੇ ਸਾਲ 29 ਜੂਨ ਨੂੰ ਟੀ-20 ਵਿਸ਼ਵ ਕੱਪ ਵੀ ਜਿੱਤਿਆ ਸੀ।

Spread the love