ਪੁੰਛ ‘ਚ ਭਾਰਤੀ ਹਵਾਈ ਫੌਜ ਦੇ ਕਾਫਲੇ ‘ਤੇ ਅੱਤਵਾਦੀ ਹਮਲਾ

ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਸੈਨਾ ਦੇ ਵਾਹਨਾਂ ਦੇ ਕਾਫਲੇ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਇਸ ਹਮਲੇ ‘ਚ ਕਈ ਜਵਾਨਾਂ ਦੇ ਜ਼ਖਮੀ ਹੋਏ ਹਨ। ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਭਾਰਤੀ ਹਵਾਈ ਫੌਜ ਦੇ ਕਾਫਲੇ ‘ਤੇ ਗੋਲੀਬਾਰੀ ਕੀਤੀ। ਇਹ ਹਮਲਾ ਸੁਰੰਕੋਟ ਦੇ ਸਨਾਈ ਪਿੰਡ ਵਿੱਚ ਹੋਇਆ। ਭਾਰਤੀ ਫੌਜ ਅਤੇ ਪੁਲਿਸ ਦੀਆਂ ਵਾਧੂ ਟੁਕੜੀਆਂ ਨੂੰ ਇਲਾਕੇ ਵਿੱਚ ਭੇਜਿਆ ਗਿਆ ਹੈ।

Spread the love