ਮੁੱਖ ਮੰਤਰੀ ਦੇ ਸੁਰੱਖਿਆ ਕਾਫ਼ਿਲੇ ਉਤੇ ਅਤਿ.ਵਾਦੀ ਹਮਲਾ

ਮਨੀਪੁਰ ਦੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਸੁਰੱਖਿਆ ਕਾਫ਼ਿਲੇ ਉਤੇ ਅਤਿਵਾਦੀਆਂ ਨੇ ਹਮਲਾ ਕਰ ਦਿੱਤਾ ਤੇ ਇਸ ਹਮਲੇ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਕਾਫ਼ਿਲਾ ਹਿੰਸਾ ਪ੍ਰਭਾਵਿਤ ਜਿਰੀਬਾਮ ਜ਼ਿਲ੍ਹੇ ਵੱਲ ਜਾ ਰਿਹਾ ਸੀ।ਸੁਰੱਖਿਆ ਬਲਾਂ ਦੇ ਵਾਹਨਾਂ ਉਤੇ ਕਈ ਗੋਲੀਆਂ ਚਲਾਈਆਂ ਗਈਆਂ, ਜਿਸ ਨੇ ਇਸ ਦਾ ਢੁਕਵਾਂ ਜੁਆਬ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ ਰਾਸ਼ਟਰੀ ਰਾਜਮਾਰਗ-53 ’ਤੇ ਗੋਲੀਬਾਰੀ ਜਾਰੀ ਹੈ। ਮੁੱਖ ਮੰਤਰੀ, ਜੋ ਹਾਲੇ ਤੱਕ ਦਿੱਲੀ ਤੋਂ ਇੰਫਾਲ ਨਹੀਂ ਪਹੁੰਚੇ, ਜ਼ਿਲ੍ਹੇ ਵਿਚ ਸਥਿਤੀ ਦਾ ਜਾਇਜ਼ਾ ਲੈਣ ਲਈ ਜਿਰੀਬਾਮ ਜਾਣ ਦੀ ਯੋਜਨਾ ਬਣਾ ਰਹੇ ਸਨ।ਪੁਲਿਸ ਨੇ ਦੱਸਿਆ ਕਿ ਹਮਲੇ ਦੌਰਾਨ ਗੋਲੀ ਲੱਗਣ ਨਾਲ ਘੱਟੋ-ਘੱਟ ਇਕ ਸੁਰੱਖਿਆ ਜਵਾਨ ਜ਼ਖਮੀ ਹੋ ਗਿਆ। ਇਕ ਅਧਿਕਾਰੀ ਨੇ ਕਿਹਾ, ‘ਮੁੱਖ ਮੰਤਰੀ ਬੀਰੇਨ ਸਿੰਘ ਅਜੇ ਤੱਕ ਦਿੱਲੀ ਤੋਂ ਇੰਫਾਲ ਨਹੀਂ ਪਹੁੰਚੇ ਹਨ। ਉਹ ਜ਼ਿਲੇ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਜਿਰੀਬਾਮ ਜਾਣ ਦੀ ਯੋਜਨਾ ਬਣਾ ਰਹੇ ਸੀ, ਸ਼ੱਕੀ ਅੱਤਵਾਦੀਆਂ ਨੇ ਸ਼ਨੀਵਾਰ ਨੂੰ ਜਿਰੀਬਾਮ ਵਿਚ ਦੋ ਪੁਲਿਸ ਚੌਕੀਆਂ, ਜੰਗਲਾਤ ਵਿਭਾਗ ਦੇ ਦਫਤਰ ਅਤੇ ਘੱਟੋ-ਘੱਟ 70 ਘਰਾਂ ਨੂੰ ਅੱਗ ਲਗਾ ਦਿੱਤੀ ਸੀ।

Spread the love