AAP ਵਿਧਾਇਕ ਨੇ ਚੁੱਕੇ ਸਵਾਲ”ਖ਼ਾਲਿਸਤਾਨੀ ਕਹਿ ਕੇ ਜਿਨ੍ਹਾਂ ਨੌਜਵਾਨਾਂ ਨੂੰ ਪੀਲੀਭੀਤ ‘ਚ ਮੁਕਾਬਲਾ ਬਣਾ ਕੇ ਮਾਰਿਆ…”

ਪੀਲੀਭੀਤ ਵਿੱਚ ਪੁਲਿਸ ਚੌਂਕੀ ਤੇ ਹਮਲੇ ਦੇ ਕਥਿਤ ਦੋਸ਼ੀ ਨੌਜਵਾਨ ਦਾ ਪੁਲਿਸ ਵੱਲੋਂ ਕੀਤੇ ਗਏ ਐਨਕਾਊਂਟਰ ਤੇ ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਵੱਲੋਂ ਸਵਾਲ ਚੁੱਕੇ ਗਏ ਹਨ। ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੂੰ ਲਿਖੀ ਚਿੱਠੀ ਦੇ ਵਿੱਚ ਵਿਧਾਇਕ ਗਿਆਸਪੁਰਾ ਨੇ ਲਿਖਿਆ ਹੈ ਕਿ ਗੁਰਦਾਸਪੁਰ ਦੇ ਰਹਿਣ ਵਾਲੇ ਤਿੰਨ ਨੌਜਵਾਨ ਗੁਰਵਿੰਦਰ ਸਿੰਘ, ਵਰਿੰਦਰ ਸਿੰਘ, ਜਸਪ੍ਰੀਤ ਸਿੰਘ ਨੁੰ ਮਿਤੀ 22 ਦਸੰਬਰ 2024 ਨੂੰ ਖ਼ਾਲਿਸਤਾਨੀ ਕਹਿ ਕੇ ਮੁਕਾਬਲਾ ਬਣਾ ਕੇ ਮਾਰ ਦਿੱਤਾ ਗਿਆ। ਆਪਣੀ ਚਿੱਠੀ ਵਿੱਚ ਗਿਆਸਪੁਰਾ ਨੇ ਲਿਖਿਆ ਕਿ ਇਹ ਮੁਕਾਬਲਾ ਕਿਸੇ ਪੱਖੋਂ ਵੀ ਸਹੀ ਨਹੀਂ ਲੱਗ ਗਿਆ। ਉਨ੍ਹਾਂ ਸਪੀਕਰ ਨੂੰ ਕਿਹਾ ਕਿ ਤੁਸੀਂ ਵਿਧਾਨ ਸਭਾ ਦੇ ਕਸਟੋਡੀਅਨ ਹੋ, ਪੰਜਾਬ ਦੇ ਨੌਜਵਾਨਾਂ ਨੂੰ ਜੇਕਰ ਕਿਸੇ ਵੀ ਸੂਬੇ ਵਿੱਚ ਇਸ ਤਰ੍ਹਾਂ ਝੂਠਾ ਮੁਕਾਬਲਾ ਬਣਾ ਕੇ ਮਾਰਿਆ ਜਾਵੇਗਾ ਤਾਂ ਇਸ ਖਿਲਾਫ਼ ਆਵਾਜ਼ ਚੁੱਕਣੀ ਚਾਹੀਦੀ ਹੈ। ਉਨ੍ਹਾਂ ਨੇ ਅੱਗੇ ਚਿੱਠੀ ਵਿੱਚ ਸਪੀਕਰ ਨੂੰ ਬੇਨਤੀ ਕੀਤੀ ਕਿ ਤੁਸੀਂ ਯੂਪੀ ਸਰਕਾਰ ਨੂੰ ਉੱਚ ਪੱਧਰੀ ਜਾਂਚ ਲਈ ਲਿਖੋ ਤਾਂ ਜੋ ਸੱਚ ਸਾਹਮਣੇ ਆ ਸਕੇ ਅਤੇ ਜੇਕਰ ਕੋਈ ਜਾਂਚ ਵਿੱਚ ਦੋਸ਼ੀ ਸਾਬਤ ਹੁੰਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Spread the love