ਮਿਸਰ ਦੇ ਉੱਤਰ-ਪੂਰਬੀ ਖੇਤਰ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ 12 ਲੋਕਾਂ ਦੀ ਮੌਤ ਹੋ ਗਈ। 33 ਲੋਕ ਗੰਭੀਰ ਜ਼ਖਮੀ ਹੋ ਗਏ। ਮਿਸਰ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਇਹ ਘਟਨਾ ਆਈਨ ਸੋਖਨਾ ਹਾਈਵੇਅ ‘ਤੇ ਵਾਪਰੀ।ਬੱਸ ਸੁਏਜ਼ ਦੀ ਗਲਾਲਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਸੀ, ਜੋ ਆਈਨ ਸੋਖਨਾ ਹਾਈਵੇਅ ਰਾਹੀਂ ਘਰ ਪਰਤ ਰਹੇ ਸਨ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸਿਹਤ ਮੰਤਰਾਲੇ ਨੇ ਹਾਦਸੇ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਹੈ। ਇਕ ਸਰਕਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ 28 ਐਂਬੂਲੈਂਸਾਂ ਮੌਕੇ ‘ਤੇ ਪਹੁੰਚੀਆਂ ਹਨ। ਜ਼ਖਮੀਆਂ ਨੂੰ ਸੁਏਜ਼ ਮੈਡੀਕਲ ਕੰਪਲੈਕਸ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਮਿਸਰ ਵਿੱਚ ਹਰ ਸਾਲ ਭਿਆਨਕ ਟ੍ਰੈਫਿਕ ਹਾਦਸਿਆਂ ਵਿੱਚ ਹਜ਼ਾਰਾਂ ਲੋਕਾਂ ਦੀ ਮੌਤ ਹੋ ਜਾਂਦੀ ਹੈ। ਇੱਥੇ ਆਵਾਜਾਈ ਸੁਰੱਖਿਆ ਰਿਕਾਰਡ ਬਹੁਤ ਮਾੜਾ ਹੈ।