ਕੰਗਨਾ ਦੀ ਫਿਲਮ ‘ਐਮਰਜੈਂਸੀ’ ਨੂੰ ਸੈਂਸਰ ਬੋਰਡ ਨੇ ਸਰਟੀਫਿਕੇਟ ਨਹੀਂ ਜਾਰੀ ਕੀਤਾ

ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਸਕਦੀ ਹੈ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਸ ਫਿਲਮ ਨੂੰ ਅਜੇ ਤੱਕ ਸਰਟੀਫਿਕੇਟ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂਕਿ ਫਿਲਮ ਦੀ ਰਿਲੀਜ਼ ‘ਚ ਸਿਰਫ 6 ਦਿਨ ਬਾਕੀ ਹਨ। ਸੈਂਸਰ ਬੋਰਡ ਨੇ ਕਿਹਾ ਕਿ ਫਿਲਮ ਨੂੰ ਹੁਣ ਤੱਕ ਸਰਟਿਫਿਕੇਟ ਨਹੀਂ ਦਿੱਤਾ ਗਿਆ ਹੈ । ਬੋਰਡ ਨੇ ਕਿਹਾ ਸਾਰੇ ਧਰਮਾਂ ਦੀਆਂ ਭਾਵਨਾਵਾਂ ਨੂੰ ਹੀ ਧਿਆਨ ਵਿੱਚ ਰੱਖ ਕੇ ਫੈਸਲਾ ਲਿਆ ਜਾਵੇਗਾ । ਸਾਫ ਹੈ ਬੀਤੇ ਦਿਨ ਕੰਗਨਾ ਰਣੌਤ ਨੇ ਵੀ ਕਿਹਾ ਸੀ ਕਿ ਉਨ੍ਹਾਂ ਦੀ ਫਿਲਮ ਨੂੰ ਸੈਂਸਰ ਬੋਰਡ ਵੱਲੋਂ ਸਰਟਿਫਿਕੇਟ ਨਹੀਂ ਮਿਲਿਆ ਹੈ ਕਿਉਂਕਿ ਬੋਰਡ ਨੂੰ ਧਮਕੀ ਦਿੱਤੀ ਜਾ ਰਹੀ ਹੈ । ਇਸ ਮਾਮਲੇ ਵਿੱਚ SGPC ਅਤੇ ਹੋਰ ਸਿੱਖ ਜਥੇਬੰਦੀਆਂ ਨੇ ਸੈਂਸਰ ਬੋਰਡ ਨੂੰ ਸ਼ਿਕਾਇਤ ਕੀਤੀ ਸੀ।

Spread the love