ਅਮਰੀਕਾ ‘ਚ ਪੰਨੂੰ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਕੇਂਦਰ ਨੇ ਬਣਾਈ ਕਮੇਟੀ

ਭਾਰਤ ਨੇ ਅਮਰੀਕਾ ‘ਚ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂੰ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਉੱਚ ਪੱਧਰੀ ਜਾਂਚ ਕਮੇਟੀ ਕਾਇਮ ਕੀਤੀ ਹੈ। ਪਿਛਲੇ ਹਫਤੇ ਦਾਅਵਾ ਕੀਤਾ ਗਿਆ ਸੀ ਕਿ ਅਮਰੀਕੀ ਅਧਿਕਾਰੀਆਂ ਨੇ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਸਾਜ਼ਿਸ਼ ਵਿੱਚ ਕਥਿਤ ਸ਼ਮੂਲੀਅਤ ਲਈ ਭਾਰਤ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਨੇ ਮਾਮਲੇ ਦੇ ਸਾਰੇ ਸਬੰਧਤ ਪਹਿਲੂਆਂ ਦੀ ਘੋਖ ਕਰਨ ਲਈ ਉੱਚ ਪੱਧਰੀ ਜਾਂਚ ਕਮੇਟੀ ਬਣਾਈ ਹੈ।

Spread the love