ਕੇਂਦਰ ਨੇ ਪੰਜਾਬ ਕਾਂਗਰਸ ਦੇ ਤਿੰਨ ਬਾਗੀ ਆਗੂਆਂ ਨੂੰ ਦਿੱਤੀ ‘ਵਾਈ’ ਸ਼੍ਰੇਣੀ ਦੀ ਸੁਰੱਖਿਆ

ਕੇਂਦਰ ਸਰਕਾਰ ਨੇ ਪੰਜਾਬ ਦੇ ਲੀਡਰਾਂ ਨੂੰ ‘ਵਾਈ’ ਸ਼੍ਰੇਣੀ ਦੀ ਵੀਆਈਪੀ ਸੁਰੱਖਿਆ ਮੁਹੱਈਆ ਕਰਵਾਈ ਹੈ, ਜਿਸ ਤਹਿਤ ਉਨ੍ਹਾਂ ਦੀ ਸੁਰੱਖਿਆ ਲਈ ਅਰਧ ਸੈਨਿਕ ਬਲਾਂ ਦੇ ਕਮਾਂਡੋ ਤਾਇਨਾਤ ਕੀਤੇ ਜਾਣਗੇ। ਇਨ੍ਹਾਂ ਤਿੰਨਾਂ ‘ਚੋਂ ਦੋ ਨੇਤਾ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ ਹਨ। ਕੇਂਦਰੀ ਖੁਫੀਆ ਏਜੰਸੀਆਂ ਵਲੋਂ ਖਤਰੇ ਦਾ ਪਤਾ ਲੱਗਣ ਕਾਰਨ ਵਿਕਰਮਜੀਤ ਸਿੰਘ ਚੌਧਰੀ, ਉਨ੍ਹਾਂ ਦੇ ਮਾਤਾ ਕਰਮਜੀਤ ਕੌਰ ਚੌਧਰੀ ਅਤੇ ਤਜਿੰਦਰ ਸਿੰਘ ਬਿੱਟੂ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿਤੀ ਗਈ ਹੈ। ਕਰਮਜੀਤ ਕੌਰ ਅਤੇ ਬਿੱਟੂ ਹਾਲ ਹੀ ਵਿਚ ਭਾਜਪਾ ਵਿਚ ਸ਼ਾਮਲ ਹੋਏ ਹਨ।ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਨੂੰ ਗ੍ਰਹਿ ਮੰਤਰਾਲੇ (ਐਮਐਚਏ) ਨੇ ਸੁਰੱਖਿਆ ਕਵਰ ਪ੍ਰਦਾਨ ਕਰਨ ਦੇ ਨਿਰਦੇਸ਼ ਦਿਤੇ ਹਨ।

Spread the love