ਬੰਗਲਾਦੇਸ਼ ਦੇ ਚੀਫ ਜਸਟਿਸ ਨੇ ਦਿੱਤਾ ਅਸਤੀਫਾ

ਬੰਗਲਾਦੇਸ਼ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਓਬੈਦੁਲ ਹਸਨ ਨੇ ਨਿਆਂਪਾਲਿਕਾ ਦੇ ਮੁਖੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੱਜ ਸਵੇਰੇ ਸੁਪਰੀਮ ਕੋਰਟ ਦਾ ਘਿਰਾਓ ਕੀਤਾ ਸੀ। ਉਥੇ ਪ੍ਰਦਰਸ਼ਨਕਾਰੀ ਵੱਡੀ ਗਿਣਤੀ ’ਚ ਇਕੱਠੇ ਹੋ ਗਏ ਸਨ। ਵਿਦਿਆਰਥੀਆਂ ਨੇ ਕਿਹਾ ਕਿ ਜੇਕਰ ਜੱਜ ਅਸਤੀਫ਼ਾ ਨਹੀਂ ਦਿੰਦੇ ਤਾਂ ਉਨ੍ਹਾਂ ਨੂੰ ਹਸੀਨਾ ਵਾਂਗ ਕੁਰਸੀ ਤੋਂ ਲਾਹ ਲਿਆ ਜਾਵੇਗਾ।

Spread the love