ਦਿੱਲੀ ਦੇ ਮੁੱਖ ਮੰਤਰੀ ਨੇ ਤਿਹਾੜ ਜੇਲ੍ਹ ਵਿੱਚ ਆਤਮ-ਸਮਰਪਣ ਕੀਤਾ

ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਅੰਤ੍ਰਿਮ ਜ਼ਮਾਨਤ ਖ਼ਤਮ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਤਿਹਾੜ ਜੇਲ੍ਹ ਵਿੱਚ ਆਤਮ-ਸਮਰਪਣ ਕਰ ਦਿੱਤਾ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਸਾਰੇ ਐਗਜ਼ਿਟ ਪੋਲ ਫਰਜ਼ੀ ਹਨ। ਉਨ੍ਹਾਂ ਕਿਹਾ, ‘‘ਮੈਂ ਜੇਲ੍ਹ ਵਾਪਸ ਜਾ ਰਿਹਾ ਹਾਂ, ਇਸ ਵਾਸਤੇ ਨਹੀਂ ਕਿ ਮੈਂ ਭ੍ਰਿਸ਼ਟਾਚਾਰ ’ਚ ਸ਼ਾਮਲ ਸੀ ਬਲਕਿ ਇਸ ਵਾਸਤੇ ਜਾ ਰਿਹਾ ਹਾਂ ਕਿਉਂਕਿ ਮੈਂ ਤਾਨਾਸ਼ਾਹੀ ਖ਼ਿਲਾਫ਼ ਆਵਾਜ਼ ਉਠਾਈ। ਮੈਂ ਲੋਕ ਸਭਾ ਚੋਣਾਂ ਦੌਰਾਨ ਦੇਸ਼ ਨੂੰ ਬਚਾਉਣ ਵਾਸਤੇ ਪ੍ਰਚਾਰ ਕੀਤਾ। ਕੇਜਰੀਵਾਲ ਨੂੰ ਲੋਕ ਸਭਾ ਚੋਣ ਪ੍ਰਚਾਰ ਕਰਨ ਵਾਸਤੇ ਸੁਪਰੀਮ ਕੋਰਟ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ’ਚ 10 ਮਈ ਨੂੰ ਅੰਤ੍ਰਿਮ ਜ਼ਮਾਨਤ ਦਿੱਤੀ ਸੀ।

Spread the love