ਜ਼ਹਿਰੀਲੀ ਸ਼ਰਾਬ ਕਾਰਨ ਕਿੱਥੇ ਹੋਈਆਂ 29 ਮੌਤਾਂ ,ਵੱਖ ਵੱਖ ਹਸਪਤਾਲਾਂ ’ਚ 109 ਵਿਅਕਤੀ ਭਰਤੀ

ਤਾਮਿਲਨਾਡੂ ਦੇ ਕੱਲਾਕੁਰਿਚੀ ਜ਼ਿਲ੍ਹੇ ਵਿੱਚ ਹੁਣ ਤੱਕ ਜ਼ਹਿਰੀਲੀ ਦੇਸੀ ਸ਼ਰਾਬ ਪੀਣ ਕਾਰਨ 29 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਵੱਖ ਵੱਖ ਹਸਪਤਾਲਾਂ ’ਚ 109 ਵਿਅਕਤੀ ਭਰਤੀ ਹਨ। ਸਥਿਤੀ ਨਾਲ ਨਜਿੱਠਣ ਲਈ ਨੇੜਲੇ ਸਰਕਾਰੀ ਮੈਡੀਕਲ ਕਾਲਜਾਂ ਦੇ ਮਾਹਿਰਾਂ ਸਮੇਤ ਕਾਫ਼ੀ ਗਿਣਤੀ ਵਿੱਚ ਡਾਕਟਰਾਂ ਨੂੰ ਸੇਵਾ ਵਿੱਚ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਜੀਵਨ ਸਹਾਇਤਾ ਪ੍ਰਣਾਲੀ ਵਾਲੀਆਂ ਕਈ ਐਂਬੂਲੈਂਸਾਂ ਵੀ ਉਥੇ ਮੌਜੂਦ ਹਨ।

 

Spread the love