ਵਿਦੇਸ਼ ਤੋਂ ਗਏ ਵਫ਼ਦ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਮਿਲਾਨ/ਇਟਲੀ (ਸਾਬੀ ਚੀਨੀਆ): ਵਿਦੇਸ਼ ਤੋਂ ਆਏ ਇੱਕ ਵਿਸ਼ੇਸ਼ ਵਫ਼ਦ ਵੱਲੋਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਦੱਸਣਯੋਗ ਹੈ ਕਿ ਰਾਹੁਲ ਗਾਂਧੀ ਨੇ ਜਿੱਥੇ ਬੀਤੇ ਦਿਨੀਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨਾਲ ਲੋਕ ਸਭਾ ਭਵਨ ਦੇ ਆਪਣੇ ਕਮਰੇ ਵਿੱਚ ਮੁਲਾਕਾਤ ਕੀਤੀ ਸੀ, ਉੱਥੇ ਉਨਾਂ ਵਿਦੇਸ਼ ਦੀ ਧਰਤੀ ਤੋਂ ਇੱਕ ਵਫ਼ਦ ਦੇ ਰੂਪ ਵਿੱਚ ਪਹੁੰਚੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨਾਲ ਗੱਲਬਾਤ ਕਰਦਿਆਂ ਯੂਰਪ ਵਿਚ ਰਹਿੰਦੇ ਭਾਰਤੀਆਂ ਦਾ ਹਾਲ ਚਾਲ ਜਾਣਦੇ ਹੋਏ ਵਿਦੇਸ਼ਾਂ ਵਿਚ ਰਹਿੰਦੇ ਭਾਰਤੀ ਲੋਕਾਂ ਦੇ ਮਸਲਿਆਂ ‘ਤੇ ਲੰਮਾ ਸਮਾਂ ਗਲਬਾਤ ਕੀਤੀ।
ਇਸ ਮੌਕੇ ਇੰਡੀਅਨ ਉਵਰਸੀਜ਼ ਕਾਂਗਰਸ ਇੰਗਲੈਂਡ ਦੇ ਪ੍ਰਧਾਨ ਕਮਲ ਧਾਲੀਵਾਲ, ਸਵਿਟਜ਼ਰਲੈਂਡ ਤੋਂ ਬੈਠਕੇ ਪੂਰੇ ਯੂਰਪ ਵਿੱਚ ਇੰਡੀਅਨ ਓਵਰਸੀਜ਼ ਕਾਂਗਰਸ ਪਾਰਟੀ ਦੀਆਂ ਗਤੀਵਧੀਆਂ ‘ਤੇ ਨਿਗਾਹਾਂ ਰੱਖਣ ਵਾਲੇ ਰਾਜਵਿੰਦਰ ਸਿੰਘ ਅਤੇ ਹੋਰ ਕਈ ਆਗੂਆਂ ਨੇ ਰਾਹੁਲ ਗਾਂਧੀ ਨਾਲ ਲੰਮਾ ਸਮਾਂ ਗੱਲਬਾਤ ਕਰਦਿਆਂ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਨੂੰ ਧਿਆਨ ਵਿਚ ਰੱਖਦਿਆਂ ਵਿਚਾਰਾਂ ਵਟਾਂਦਰੇ ਕੀਤੇ, ਜਿੰਨਾਂ ਦੇ ਯੋਗ ਹੱਲ ਲ਼ਈ ਰਾਹੁਲ ਗਾਂਧੀ ਨੂੰ ਅਹਿਮ ਭੂਮਿਕਾ ਨਿਭਾਉਣ ਲਈ ਅਪੀਲ ਵੀ ਕੀਤੀ।

Spread the love