MSP ਸਣੇ ਕਈ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਹਰਿਆਣਾ-ਖਨੌਰੀ ਬਾਰਡਰ ‘ਤੇ ਡਟੇ ਕਿਸਾਨਾਂ ਤੋਂ ਤ੍ਰਿਣਮੂਲ ਕਾਂਗਰਸ ਦੇ ਸਾਂਸਦਾਂ ਦੇ 5 ਮੈਂਬਰੀ ਡੈਲੀਗੇਸ਼ਨ ਨੇ ਮੁਲਾਕਾਤ ਕੀਤੀ ਹੈ। ਇਨ੍ਹਾਂ ਲੋਕਾਂ ਵਿਚ ਸਾਂਸਦ ਡੇਰੇਕ ਓ ਬ੍ਰਾਇਨ, ਮੁਹੰਮਦ ਨਦੀਮੁਲ ਹੱਕ, ਡੋਨਾ ਸੇਨ, ਨਾਗਰਿਕਾ ਘੋਸ਼ ਤੇ ਸਾਕੇਤ ਗੋਖਲੇ ਸ਼ਾਮਲ ਹਨ। ਇਸ ਮੌਕੇ ਫੋਨ ‘ਤੇ ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬਨਰਜੀ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ। ਨਾਲ ਹੀ ਉਨ੍ਹਾਂ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਹੀ ਹੁਣ ਚੋਣਾਂ ਸੰਪੰਨ ਹੋ ਗਈਆਂ ਹਨ, ਉਹ ਇਸ ਮਾਮਲੇ ਨੂੰ ਲੋਕ ਸਭਾ ਵਿਚ ਚੁੱਕੇਗੀ।ਮਮਤਾ ਬੈਨਰਜੀ ਨੇ ਕਿਹਾ ਕਿ ਉਹ ਹਰ ਸੰਘਰਸ਼ ‘ਤੇ ਚੱਲ ਰਹੇ ਕਿਸਾਨਾਂ ਦੇ ਨਾਲ ਹੈ। ਦੂਜੇ ਪਾਸੇ ਉਨ੍ਹਾਂ ਨੇ ਮੰਗ ਕੀਤੀ ਕਿ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ NDA ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।