ਭਾਰਤੀ ਚੋਣ ਕਮਿਸ਼ਨ ਨੇ 4650 ਕਰੋੜ ਰੁਪਏ ਕੀਤੇ ਜ਼ਬਤ !

ਭਾਰਤੀ ਚੋਣ ਕਮਿਸ਼ਨ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਵਲੋਂ 1 ਮਾਰਚ ਤੋਂ ਹਰ ਰੋਜ਼ 100 ਕਰੋੜ ਰੁਪਏ ਜ਼ਬਤ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮਤਦਾਨ ਸ਼ੁਰੂ ਹੋਣ ਤੋਂ ਪਹਿਲਾਂ ਹੀ 4,650 ਕਰੋੜ ਰੁਪਏ ਜ਼ਬਤ ਕੀਤੇ ਜਾ ਚੁੱਕੇ ਹਨ ਜੋ ਕਿ 2019 ਦੀਆਂ ਕੁੱਲ ਜ਼ਬਤੀਆਂ ਤੋਂ ਵੱਧ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 489 ਕਰੋੜ ਰੁਪਏ ਤੋਂ ਵਧ ਦੀ ਸ਼ਰਾਬ ਵੀ ਜ਼ਬਤ ਕੀਤੀ ਜਾ ਚੁੱਕੀ ਹੈ। ਜਾਣਕਾਰੀ ਅਨੁਸਾਰ 45 ਫ਼ਸੀਦੀ ਜ਼ਬਤੀਆਂ ਨਸ਼ੇ ਅਤੇ ਨਸ਼ੀਲੇ ਪਦਾਰਥਾਂ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਹੁਣ ਤੱਕ 311 ਕਰੋੜ ਰੁਪਏ ਜ਼ਬਤ ਕੀਤੇ ਜਾ ਚੁੱਕੇ ਹਨ।

Spread the love