ਮਸ਼ਹੂਰ ਐਕਟਰ ਦਾ 59 ਸਾਲ ਦੀ ਉਮਰ ‘ਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਅਦਾਕਾਰ ਰਿਤੂਰਾਜ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 59 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਰਿਤੂਰਾਜ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਅਦਾਕਾਰ ਦੇ ਦੋਸਤ ਅਮਿਤ ਬਹਿਲ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਨ੍ਹੀਂ ਦਿਨੀਂ ਅਦਾਕਾਰਾ ਰੂਪਾਲੀ ਗਾਂਗੁਲੀ ਫੇਮ ਸੀਰੀਅਲ ਅਨੁਮਪਾ ‘ਚ ਅਹਿਮ ਭੂਮਿਕਾ ਨਿਭਾਅ ਰਹੇ ਸੀ। ਇਸ ਤੋਂ ਪਹਿਲਾਂ ਅਦਾਕਾਰ ਨੇ ਕਿੰਨੇ ਹੀ ਸੀਰੀਅਲਾਂ ਵਿੱਚ ਅਹਿਮ ਭੂਮਿਕਾਵਾਂ ਨਿਭਾਈਆਂ ਹਨ।

Spread the love