ਹਰਿਆਣਾ ਦੇ ਅਧਿਕਾਰੀਆਂ ਤੇ ਕਿਸਾਨਾਂ ਦਰਮਿਆਨ ਇੱਕ ਦਿਨ ਪਹਿਲਾਂ ਹੋਈ ਮੀਟਿੰਗ ਤੋਂ ਬਾਅਦ ਜਿੱਥੇ ਕਿਸਾਨਾਂ ਨੇ ਅੱਜ ਕੋਈ ਜਥਾ ਦਿੱਲੀ ਵੱਲ ਨਹੀਂ ਭੇਜਿਆ, ਉੱਥੇ ਹੀ 10 ਦਸੰਬਰ ਨੂੰ ਵੀ ਕਿਸਾਨ ਦਿੱਲੀ ਕੂਚ ਨਹੀਂ ਕਰਨਗੇ। ਇਹ ਜਾਣਕਾਰੀ ਅੱਜ ਸ਼ੰਭੂ ਬਾਰਡਰ ‘ਤੇ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਦਿੱਤੀ।
ਉਨ੍ਹਾਂ ਦਾ ਕਹਿਣਾ ਹੈ ਕਿ ਹਰਿਆਣਾ ਦੇ ਅਧਿਕਾਰੀਆਂ ਨੇ ਇੱਕ ਦਿਨ ਦੀ ਮੋਹਲਤ ਮੰਗੀ ਸੀ, ਜਿਸ ਕਾਰਨ ਅੱਜ ਜਥਾ ਨਹੀਂ ਰਵਾਨਾ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਤੋਂ ਬਾਅਦ ਦੁਬਾਰਾ ਸਾਰੇ ਕਿਸਾਨ ਆਗੂਆਂ ਨਾਲ ਮੀਟਿੰਗ ਕਰ ਕੇ ਅਗਲੀ ਰਣਨੀਤੀ ਤੈਅ ਕਰਨਗੇ, ਜਿਸ ਕਰ ਕੇ 10 ਦਸੰਬਰ ਨੂੰ ਵੀ ਕਿਸਾਨ ਆਪਣਾ ਜਥਾ ਦਿੱਲੀ ਨਹੀਂ ਭੇਜਣਗੇ।