ਭਾਰਤ ਸਰਕਾਰ ਨੇ ਕੈਨੇਡਾ ਤੋਂ ਹਾਈ ਕਮਿਸ਼ਨਰ ਸਮੇਤ ਡਿਪਲੋਮੈਟ ਵਾਪਸ ਬੁਲਾਏ

ਭਾਰਤ ਸਰਕਾਰ ਨੇ ਕੈਨੇਡਾ ਤੋਂ ਹਾਈ ਕਮਿਸ਼ਨਰ ਅਤੇ ਡਿਪਲੋਮੈਟਾਂ ਅਤੇ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ “ਕੱਟੜਪੰਥ ਅਤੇ ਹਿੰਸਾ ਦੇ ਮਾਹੌਲ ਵਿੱਚ ਟਰੂਡੋ ਸਰਕਾਰ ਦੀਆਂ ਕਾਰਵਾਈਆਂ ਨੇ ਉਨ੍ਹਾਂ ਦੀ (ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨਰ ਸਮੇਤ ਡਿਪਲੋਮੈਟ) ਸੁਰੱਖਿਆ ਨੂੰ ਖਤਰੇ ਵਿੱਚ ਪਾਇਆ ਹੈ। ਸਾਨੂੰ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੌਜੂਦਾ ਕੈਨੇਡੀਅਨ ਸਰਕਾਰ ਦੀ ਵਚਨਬੱਧਤਾ ਵਿੱਚ ਕੋਈ ਭਰੋਸਾ ਨਹੀਂ ਹੈ। ਇਸ ਲਈ “ਭਾਰਤ ਸਰਕਾਰ ਨੇ ਹਾਈ ਕਮਿਸ਼ਨਰ ਅਤੇ ਹੋਰ ਡਿਪਲੋਮੈਟਾਂ ਅਤੇ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ।

Spread the love