ਬਿਸ਼ਨੋਈ ਵੱਲੋਂ ਜੇਲ੍ਹ ’ਚੋਂ ਫੋਨ ਕਰਨ ਦੇ ਮਾਮਲੇ ਦੀ ਗੁਜਰਾਤ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ

ਸਾਬਰਮਤੀ ਦੀ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਵੀਡੀਓ ਕਾਲ ਜ਼ਰੀਏ ਪਾਕਿਸਤਾਨ ਦੇ ਗੈਂਗਸਟਰ ਸ਼ਹਿਜ਼ਾਦ ਭੱਟੀ ਨੂੰ ਈਦ ਦੀ ਵਧਾਈ ਦੇਣ ਨਾਲ ਸਬੰਧਤ ਵੀਡੀਓ ਵਾਇਰਲ ਹੋਣ ਮਗਰੋਂ ਗੁਜਰਾਤ ਸਰਕਾਰ ਨੇ ਇਸ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਬਿਸ਼ਨੋਈ ਪਿਛਲੇ ਸਾਲ ਅਗਸਤ ਤੋਂ ਸਾਬਰਮਤੀ ਦੀ ਜੇਲ੍ਹ ਵਿਚ ਬੰਦ ਹੈ। 19 ਸਕਿੰਟਾਂ ਦੀ ਇਸ ਵੀਡੀਓ ਵਿਚ ਬਿਸ਼ਨੋਈ ਪਾਕਿਸਤਾਨੀ ਗੈਂਗਸਟਰ ਭੱਟੀ ਨੂੰ ਈਦ-ਉਲ-ਅਜ਼ਾ (ਜੋ ਭਾਰਤ ਵਿਚ 17 ਜੂਨ ਨੂੰ ਮਨਾਈ ਗਈ ਸੀ) ਦੀ ਵਧਾਈ ਦਿੰਦਾ ਨਜ਼ਰ ਆ ਰਿਹਾ ਹੈ। ਖ਼ਬਰ ਏਜੰਸੀ ਹਾਲਾਂਕਿ ਆਪਣੇ ਤੌਰ ’ਤੇ ਇਸ ਵੀਡੀਓ ਦੀ ਪ੍ਰਮਾਣਿਕਤਾ ਬਾਰੇ ਪੁਸ਼ਟੀ ਨਹੀਂ ਕਰ ਸਕੀ। ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਇਹ ਵੀਡੀਓ ਕਲਿੱਪ ਵਾਇਰਲ ਹੋਣ ਮਗਰੋਂ ਗੁਜਰਾਤ ਸਰਕਾਰ ਨੇ ਫੌਰੀ ਹਰਕਤ ਵਿਚ ਆਉਂਦਿਆਂ ਜਾਂਚ ਦੇ ਹੁਕਮ ਦਿੱਤੇ ਹਨ। -ਪੀਟੀਆਈ

Spread the love