ਗਰਮੀ ਨੇ ਪੰਜਾਬ ਸਮੇਤ ਉੱਤਰ ਭਾਰਤ ਦਾ ਕੀਤਾ ਬੁਰਾ ਹਾਲ

ਦਿੱਲੀ ਤੋਂ ਲੈ ਕੇ ਯੂਪੀ-ਬਿਹਾਰ ਤੱਕ ਅਤੇ ਰਾਜਸਥਾਨ ਤੋਂ ਲੈ ਕੇ ਹਰਿਆਣਾ ਅਤੇ ਪੰਜਾਬ ਤੱਕ ਕੜਾਕੇ ਦੀ ਧੁੱਪ ਆਪਣਾ ਕਹਿਰ ਬਰਸਾ ਰਹੀ ਹੈ। ਲਗਾਤਾਰ ਵੱਧ ਰਹੀ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਇਸ ਸਮੇਂ ਹਰਿਆਣਾ ਦੇ ਸਿਰਸਾ ਵਿੱਚ ਪਾਰਾ 46 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਪਹਿਲੀ ਵਾਰ ਹੀਟਵੇਵ ਆਈ ਹੈ। ਸ਼ੁੱਕਰਵਾਰ ਨੂੰ ਰਾਜਧਾਨੀ ‘ਚ ਇਸ ਸੀਜ਼ਨ ਦਾ ਸਭ ਤੋਂ ਗਰਮ ਦਿਨ ਦਰਜ ਕੀਤਾ ਗਿਆ।ਮੌਸਮ ਵਿਭਾਗ ਨੇ ਯੂਪੀ ਵਿੱਚ ਹੀਟ ਵੇਵ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਰਾਜਸਥਾਨ ‘ਚ ਸ਼ੁੱਕਰਵਾਰ ਨੂੰ ਵੀ ਕੜਾਕੇ ਦੀ ਗਰਮੀ ਜਾਰੀ ਰਹੀ। ਇੱਥੇ ਬਾੜਮੇਰ ਵਿੱਚ ਵੱਧ ਤੋਂ ਵੱਧ ਤਾਪਮਾਨ 46.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਤੇਜ਼ ਗਰਮੀ ਪੈ ਰਹੀ ਹੈ। ਮੌਸਮ ਕੇਂਦਰ ਮੁਤਾਬਕ ਇਹ ਦੌਰ ਹੋਰ ਹਫ਼ਤੇ ਤੱਕ ਜਾਰੀ ਰਹੇਗਾ। ਦੂਜੇ ਪਾਸੇ ਦੱਖਣੀ ਭਾਰਤ ਵਿੱਚ ਬਰਸਾਤ ਦਾ ਮੌਸਮ ਸ਼ੁਰੂ ਹੋ ਗਿਆ ਹੈ। ਕੇਰਲ ਦੇ ਕਈ ਹਿੱਸਿਆਂ ‘ਚ ਬਾਰਿਸ਼ ਜਾਰੀ ਹੈ। ਤਾਮਿਲਨਾਡੂ ਦੇ ਊਟੀ ਵਿੱਚ 18 ਤੋਂ 20 ਮਈ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
Spread the love