ED ਵੱਲੋਂ ਦਾਇਰ ਪਟੀਸ਼ਨ ’ਤੇ ਕੇਜਰੀਵਾਲ ਦੀ ਰਿਹਾਈ ਉਤੇ ਹਾਈ ਕੋਰਟ ਨੇ ਲਗਾਈ ਰੋਕ

ਦਿੱਲੀ ਹਾਈ ਕੋਰਟ ਨੇ ਫਿਲਹਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਉਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਜਦ ਤੱਕ ਵਿਸਤ੍ਰਿਤ ਸੁਣਵਾਈ ਨਾ ਹੋ ਜਾਵੇ, ਕੇਜਰੀਵਾਲ ਦੇ ਜ਼ਮਾਨਤ ਦੇ ਹੁਕਮ ਨੂੰ ਲਾਗੂ ਨਾ ਕੀਤਾ ਜਾਵੇ। ਕੁਝ ਸਮੇਂ ਬਾਅਦ ਸੁਣਵਾਈ ਹੋਵੇਗੀ।ਈਡੀ ਨੇ ਹੇਠਲੀ ਅਦਾਲਤ ਤੋਂ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਈਡੀ ਨੇ ਰਾਊਸ ਐਵੇਨਿਊ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ ਅਤੇ ਜ਼ਮਾਨਤ ‘ਤੇ ਰੋਕ ਲਗਾਉਣ ਦੀ ਮੰਗ ਕੀਤੀ।

Spread the love