ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ’ਚ ਹਾਈ ਕੋਰਟ ਹੋਇਆ ਸਖ਼ਤ

ਪੰਜਾਬ ਹਾਈ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ’ਚ ਸਖਤ ਰੁਖ ਅਪਣਾਇਆ ਹੈ। ਅਦਾਲਤ ਨੇ ਏ.ਡੀ.ਜੀ.ਪੀ. (ਜੇਲ੍ਹਾਂ) ਅਰੁਣ ਪਾਲ ਸਿੰਘ ਨੂੰ 19 ਮਾਰਚ ਨੂੰ ਹੋਣ ਵਾਲੀ ਅਗਲੀ ਸੁਣਵਾਈ ’ਚ ਪਿਛਲੇ ਤਿੰਨ ਮਹੀਨਿਆਂ ’ਚ ਜੇਲ੍ਹਾਂ ਤੋਂ ਬਰਾਮਦ ਮੋਬਾਈਲ ਫੋਨਾਂ, ਫਿਰੌਤੀ ਕਾਲਾਂ ਅਤੇ ਹੋਰ ਅਪਰਾਧਕ ਗਤੀਵਿਧੀਆਂ ਨਾਲ ਸਬੰਧਤ ਮਾਮਲਿਆਂ ਦਾ ਵੇਰਵਾ ਪੇਸ਼ ਕਰਨ ਦੇ ਹੁਕਮ ਦਿਤੇ ਹਨ।ਹਾਈ ਕੋਰਟ ਨੇ ਕਿਹਾ ਕਿ ਉਹ ਵੇਖਣਾ ਚਾਹੁੰਦੀ ਹੈ ਕਿ ਪੰਜਾਬ ਸਰਕਾਰ ਨੇ ਅਪਣੇ ਹੁਕਮਾਂ ਦੀ ਪਾਲਣਾ ਕਰਦਿਆਂ ਕੀ ਕਾਰਵਾਈ ਕੀਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਡੀ.ਜੀ.ਪੀ. ਪ੍ਰਬੋਧ ਕੁਮਾਰ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਅਗਲੀ ਸੁਣਵਾਈ ’ਤੇ ਅੰਤਰਿਮ ਰੀਪੋਰਟ ਅਦਾਲਤ ਨੂੰ ਸੌਂਪੀ ਜਾਵੇਗੀ। ਅਦਾਲਤ ਨੇ ਪ੍ਰਬੋਧ ਕੁਮਾਰ ਨੂੰ ਸਾਰੇ ਪਹਿਲੂਆਂ ਦੀ ਜਾਂਚ ਕਰਨ ਅਤੇ ਇਹ ਵੀ ਵੇਖਣ ਦਾ ਹੁਕਮ ਦਿਤਾ ਕਿ ਕੀ ਕੋਈ ਉੱਚ ਅਧਿਕਾਰੀ ਇਸ ਮਾਮਲੇ ’ਚ ਸ਼ਾਮਲ ਹੈ।

Spread the love