ਨਿੱਝਰ ਬਾਰੇ ਰਿਪੋਰਟਿੰਗ ਕਰਨ ਤੇ ਆਸਟ੍ਰੇਲੀਆਈ ਪੱਤਰਕਾਰ ਦਾ ਭਾਰਤ ਸਰਕਾਰ ਨੇ ਨਹੀਂ ਵਧਾਇਆ ਵੀਜ਼ਾ, ਛੱਡਣਾ ਪਿਆ ਦੇਸ਼

ਆਸਟ੍ਰੇਲੀਅਨ ਪੱਤਰਕਾਰ ਨੇ ਦਾਅਵਾ ਕੀਤਾ ਕਿ ਭਾਰਤ ਸਰਕਾਰ ਵੱਲੋਂ ਵਰਕ ਵੀਜ਼ਾ ਵਧਾਉਣ ਤੋਂ ਇਨਕਾਰ ਕਰਨ ਮਗਰੋਂ ਉਸ ਨੂੰ ਭਾਰਤ ਛੱਡਣ ਲਈ ਮਜਬੂਰ ਕੀਤਾ ਗਿਆ। ਉਸ ਨੇ ਕਿਹਾ ਕਿ ਭਾਰਤ ਸਰਕਾਰ ਨੇ ਵਰਕ ਵੀਜ਼ਾ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ, ਕਿਉਂਕਿ ਉਸ ਦੀਆਂ ਰਿਪੋਰਟਾਂ ‘ਸੀਮਾਵਾਂ ਦੀ ਉਲੰਘਣਾ’ ਹਨ। ਆਸਟ੍ਰੇਲੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ ਦੀ ਦੱਖਣੀ ਏਸ਼ੀਆ ਬਿਊਰੋ ਦੀ ਮੁਖੀ ਅਵਨੀ ਡਾਇਸ ਨੇ ਕਿਹਾ ਕਿ ਸਿੱਖ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਰਿਪੋਰਟਿੰਗ ‘ਤੇ ਭਾਰਤ ਸਰਕਾਰ ਵੱਲੋਂ ਇਤਰਾਜ਼ ਕਰਨ ਬਾਅਦ ਲੋਕ ਸਭਾ ਚੋਣਾਂ ਵਾਲੇ ਦਿਨ 19 ਅਪ੍ਰੈਲ ਨੂੰ ਉਸ ਨੂੰ ਭਾਰਤ ਛੱਡਣਾ ਪਿਆ।

Spread the love