ਸੁਪਰੀਮ ਕੋਰਟ ‘ਚ ਪਹੁੰਚਿਆ ਫਸਲਾਂ ਤੇ MSP ਦਾ ਮੁੱਦਾ, ਅਦਾਲਤ ਨੇ ਸਰਕਾਰਾਂ ਤੋਂ ਮੰਗਿਆ ਜਵਾਬ

ਕਿਸਾਨਾਂ ਦੀ ਮੁੱਖ ਮੰਗ ਘੱਟੋ-ਘੱਟ ਸਮਰਥਨ ਮੁੱਲ (MSP) ਦਾ ਮੁੱਦਾ ਸੁਪਰੀਮ ਕੋਰਟ ਤੱਕ ਪਹੁੰਚ ਚੁੱਕਾ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰਾਂ ਤੋਂ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੈਅ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਜਵਾਬ ਮੰਗਿਆ ਹੈ, ਜਿਸ ਵਿੱਚ ਕਿਸਾਨਾਂ ਵੱਲੋਂ ਉਗਾਈਆਂ ਗਈਆਂ ਬਦਲਵੀਆਂ ਫ਼ਸਲਾਂ ਲਈ ਸਰਕਾਰ ਵੱਲੋਂ ਖਰੀਦ ‘ਤੇ ਸਮੇਂ-ਸਮੇਂ ‘ਤੇ ਇਸ ਵਿੱਚ ਵਾਧਾ ਕਰਨਾ ਸ਼ਾਮਲ ਹੈ।ਜਸਟਿਸ ਅਭੈ ਐਸ ਓਕਾ ਅਤੇ ਉਜਲ ਭੂਯਾਨ ਦੇ ਬੈਂਚ ਨੇ ਕੇਂਦਰ, ਪੰਜਾਬ ਅਤੇ ਹਰਿਆਣਾ ਰਾਜਾਂ, ਪ੍ਰਦੂਸ਼ਣ ਕੰਟਰੋਲ ਬੋਰਡਾਂ, ਖੇਤੀਬਾੜੀ ਯੂਨੀਵਰਸਿਟੀਆਂ ਅਤੇ ਆਈਸੀਏਆਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਬੈਂਚ ਨੇ ਹੁਣ ਇਸ ਮਾਮਲੇ ਦੀ ਸੁਣਵਾਈ ਜੁਲਾਈ ਦੇ ਦੂਜੇ ਹਫ਼ਤੇ ਲਈ ਰੱਖੀ ਹੈ।

Spread the love